Episodios

  • ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥
    Jul 30 2024
    ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥ ਅਰਥ: ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ। ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ। ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ...
    Más Menos
    16 m
  • ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥
    Jul 30 2024
    ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥ ਅਰਥ: ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ। (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ।੩। ਹੇ ਨਾਨਕ! ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ।੪।੧। DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of ...
    Más Menos
    9 m
  • ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥
    Jul 30 2024
    ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ...
    Más Menos
    19 m
  • ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥
    Jul 30 2024
    ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ...
    Más Menos
    11 m
  • ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
    Jul 30 2024

    ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

    ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

    DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||


    Más Menos
    6 m
  • ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
    Jul 30 2024

    ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩। BAIRAAREE, FOURTH MEHL: The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||


    Más Menos
    6 m
  • ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥
    Jul 30 2024
    ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਇਹੁ ਪਇਆਣਾ॥ ੨ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ॥ ਆਇਆ ਤਿਨ ਕਾ ਸਫਲੁ ਭਇਆ ਹੈ ਇੱਕ ਮਨਿ ਜਿਨੀ ਧਿਆਇਆ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ॥ ੩ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ॥ ੪ ॥ ੧ ॥ ਅਰਥ: ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ। (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ। (ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ, ਸਰੀਰ ਦੇ ਪਿਆਰੇ ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ।੧। ਹੇ ਮੇਰੇ ਭਰਾਵੋ! ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (...
    Más Menos
    15 m
  • ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥
    Jul 30 2024
    ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥ ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ...
    Más Menos
    20 m