• ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

  • Jul 27 2024
  • Duración: Menos de 1 minuto
  • Podcast

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥  Por  arte de portada

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

  • Resumen

  • The daily Hukamnama Sahib from Sri Darbar Sahib Amritsar including translation in English and Punjabi audioਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧। ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ...
    Más Menos
activate_primeday_promo_in_buybox_DT

Lo que los oyentes dicen sobre ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

Calificaciones medias de los clientes

Reseñas - Selecciona las pestañas a continuación para cambiar el origen de las reseñas.