• March 15,2022 Hukamnama Sahib

  • Jul 27 2024
  • Duración: Menos de 1 minuto
  • Podcast

March 15,2022 Hukamnama Sahib  Por  arte de portada

March 15,2022 Hukamnama Sahib

  • Resumen

  • The daily Hukamnama Sahib from Sri Darbar Sahib Amritsar including translation in English and Punjabi audio ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ। ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ। (ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ। (ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ। (ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ।੧। ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਅਰਥ: ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ। (ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ। (ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ...
    Más Menos
activate_primeday_promo_in_buybox_DT

Lo que los oyentes dicen sobre March 15,2022 Hukamnama Sahib

Calificaciones medias de los clientes

Reseñas - Selecciona las pestañas a continuación para cambiar el origen de las reseñas.