• ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

  • Jul 30 2024
  • Duración: 19 m
  • Podcast

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥  Por  arte de portada

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

  • Resumen

  • ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ...
    Más Menos
activate_primeday_promo_in_buybox_DT

Lo que los oyentes dicen sobre ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

Calificaciones medias de los clientes

Reseñas - Selecciona las pestañas a continuación para cambiar el origen de las reseñas.