AUDIO GURBANI

By: Gurjit Singh Jhampur
  • Summary

  • Welcome to Audio Gurbani. This is your host Gurjit Singh Jhampur from whom Waheguru ji getting the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Please call Indian phone 91 98559 78485 to support.
    Gurjit Singh Jhampur
    Show more Show less
activate_Holiday_promo_in_buybox_DT_T2
Episodes
  • Oct 19 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥
    Oct 19 2024
    ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥ ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ। ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ।੧।ਰਹਾਉ। ਹੇ ਭਾਈ! ਜਿਸ (ਮਾਇਆ) ਨੇ ਸਾਰੇ ਤ੍ਰੈ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ, ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ) ?।੧। ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ। ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ।੨। ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ-ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ। ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ।੩। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ। (ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ। ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ।੪। ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ, ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ।੫।੧੧। Hey brother! He took the master's side, you were saved. By the grace of the Guru, he began to sing the praises of the Lord, and the disease of vice was removed (from him). Hey brother! Who (maya has given to all the three-fold world) all the four-fold world hears itself, all the austerities, all the destroyers, the living ...
    Show more Show less
    9 mins
  • Oct 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥
    Oct 18 2024
    ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬। SORAT’H, FIFTH MEHL: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 || --- Support this podcast: https://podcasters.spotify.com/pod/show/gsjhampur/support
    Show more Show less
    5 mins
  • ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥
    Oct 17 2024

    ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

    ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

    ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

    (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

    ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

    BAARAH MAAHAA ~ THE TWELVE MONTHS: MAAJH, FIFTH MEHL, FOURTH HOUSE:

    ONE UNIVERSAL CREATOR GOD. BY THE GRACE OF THE TRUE GURU:

    In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya’s sensual pleasures turn bitter. No one can then serve as your intermediary. Unto whom can we turn and cry? By one’s own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bondage. In Katak, in the Company of the Holy, all anxiety vanishes. || 9 ||

    --- Support this podcast: https://podcasters.spotify.com/pod/show/gsjhampur/support
    Show more Show less
    7 mins

What listeners say about AUDIO GURBANI

Average customer ratings

Reviews - Please select the tabs below to change the source of reviews.